ਨਵੀਂ ਦਿੱਲੀ, 10 ਜੂਨ
ਸੰਘ ਲੋਕ ਸੇਵਾ ਆਯੋਗ (ਯੂਪੀਐੱਸਸੀ) ਨੇ ਸਿਵਲ ਸੇਵਾਵਾਂ ਪ੍ਰੀਖਿਆ 2020 ਲਈ ਇੰਟਰਵਿਊ ਪ੍ਰਕਿਰਿਆ 2 ਅਗਸਤ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਕੋਵਿਡ-19 ਕੇਸ ਗਿਣਤੀ ਵਧਣ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ। ਸਿਵਲ ਸਰਵਿਸਿਜ਼ ਇਮਤਿਹਾਨ ਯੂਪੀਐੱਸਸੀ ਦੁਆਰਾ ਭਾਰਤੀ ਪ੍ਰਸ਼ਾਸਕੀ ਸੇਵਾ (ਆਈਏਐੱਸ), ਭਾਰਤੀ ਵਿਦੇਸ਼ੀ ਸੇਵਾ (ਆਈਐੱਫਐੱਸ) ਅਤੇ ਭਾਰਤੀ ਪੁਲੀਸ ਸੇਵਾ (ਆਈ ਪੀ ਐਸ) ਲਈ ਤਿੰਨ ਪੜਾਵਾਂ ਵਿੱਚ ਚੋਣ ਕੀਤੀ ਜਾਂਦੀ ਹੈ। ਉਮੀਦਵਾਰਾਂ ਨੂੰ ਮੁੱਢਲੀ ਪ੍ਰੀਖਿਆ, ਮੁੱਖ ਪ੍ਰੀਖਿਆ ਤੇ ਇੰਟਰਵਿਊ ਵਿੱਚੋਂ ਲੰਘਣਾ ਹੁੰਦਾ ਹੈ।