ਨਿਊ ਯਾਰਕ, 6 ਜੁਲਾਈ
ਭਾਰਤ ਦੇ ਮਨੁੱਖੀ ਅਧਿਕਾਰ ਕਾਰਕੁਨ ਫਾਦਰ ਸਟੇਨ ਸਵਾਮੀ ਦੀ ਮੌਤ ਦੀ ਸੁਤੰਤਰ ਜਾਂਚ ਦੀ ਮੰਗ ਵਾਲਾ ਮਤਾ ਅਮਰੀਕੀ ਸੰਸਦ ਵਿੱਚ ਪੇਸ਼ ਕੀਤਾ ਗਿਆ ਹੈ। ਕਾਂਗਰਸ ਮੈਂਬਰ ਜੁਆਨ ਵਰਗਸ, ਜੋ ਅਮਰੀਕੀ ਰਾਜ ਕੈਲੀਫੋਰਨੀਆ ਦੇ ਪ੍ਰਤੀਨਿਧੀ ਹਨ, ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਵਿੱਚ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਵਿੱਚ ਸਵਾਮੀ ਦੀ ਯਾਦ ਅਤੇ ਉਨ੍ਹਾਂ ਦੀ ਮੌਤ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਗਈ ਹੈ। ਕਾਂਗਰਸ ਦੇ ਪ੍ਰਤੀਨਿਧਾਂ ਆਂਦਰੇ ਕਾਰਸਨ ਅਤੇ ਜੇਮਸ ਮੈਕਗੋਵਰਨ ਵੱਲੋਂ ਪ੍ਰਸਤਾਵ ਦਾ ਸਮਰਥਨ ਕੀਤਾ ਗਿਆ ਹੈ।