ਨਵੀਂ ਦਿੱਲੀ, 27 ਦਸੰਬਰ
ਉੱਤਰ ਪ੍ਰਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦੇ ਬ੍ਰਾਹਮਣ ਆਗੂਆਂ ਵੱਲੋਂ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਨਾਲ ਸੋਮਵਾਰ ਨੂੰ ਮੁਲਾਕਾਤ ਕੀਤੀ ਗਈ। ਇਸ ਤੋਂ ਇਕ ਦਿਨ ਪਹਿਲਾਂ ਇਨ੍ਹਾਂ ਆਗੂਆਂ ਨੇ ਸੂਬੇ ਵਿਚ ਇਸ ਭਾਈਚਾਰੇ ਦੇ ਮੱਤਾਂ ਨੂੰ ਆਪਣੇ ਪੱਖ ਵਿਚ ਕਰਨ ਲਈ ਵਿਚਾਰ-ਚਰਚਾ ਕੀਤੀ ਸੀ। ਉੱਤਰ ਪ੍ਰਦੇਸ਼ ਵਿਚ ਅਗਲੇ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਨੱਢਾ ਨਾਲ ਹੋਈ ਮੀਟਿੰਗ ਵਿਚ ਇਸ ਭਾਈਚਾਰੇ ਸਬੰਧੀ ਵੱਖ-ਵੱਖ ਮੁੱਦਿਆਂ ਬਾਰੇੇ ਚਰਚਾ ਕੀਤੀ ਗਈ। -ਪੀਟੀਆਈ