ਮੈਨਪੁਰੀ (ਉੱਤਰ ਪ੍ਰਦੇਸ਼), 28 ਅਗਸਤ
ਉੱਤਰ ਪ੍ਰਦੇਸ਼ ਦੇ ਮੈਨਪੁਰੀ ਇਲਾਕੇ ਵਿੱਚ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਸਮੂਹਿਕ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਪੁਲੀਸ ਨੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਦੀ ਹੈ ਜਦੋਂ ਛੇ ਵਿਅਕਤੀ 12 ਸਾਲਾਂ ਦੀ ਲੜਕੀ ਨੂੰ ਅਗਵਾ ਕਰਕੇ ਖੇਤਾਂ ਵਿੱਚ ਲੈ ਗਏ ਜਿੱਥੇ ਉਨ੍ਹਾਂ ਉਸ ਨਾਲ ਸਮੂਹਿਕ ਜਬਰ-ਜਨਾਹ ਕੀਤਾ। ਜਿਸ ਵੇਲੇ ਲੜਕੀ ਨੂੰ ਅਗਵਾ ਕੀਤਾ ਗਿਆ ਉਸ ਵੇਲੇ ਉਹ ਘਰ ਵਿੱਚ ਇਕੱਲੀ ਸੀ। ਪੁਲੀਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਛੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸਰਕਲ ਅਫਸਰ ਚੰਦਰਕੇਸ਼ ਸਿੰਘ ਨੇ ਦੱਸਿਆ ਕਿ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਐੱਸਪੀ ਕਮਲੇਸ਼ ਦਿਕਸ਼ਿਤ ਨੇ ਦੱਸਿਆ ਕਿ ਪੁਲੀਸ ਵੱਲੋਂ ਫਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। -ਪੀਟੀਆਈ