ਬਦਾਯੂੰ (ਉੱਤਰ ਪ੍ਰਦੇਸ਼), 4 ਜੁਲਾਈ
ਇੱਥੇ ਸਹਸਵਾਨ ਥਾਣੇ ਅਧੀਨ ਪੈਂਦੇ ਇਲਾਕੇ ਵਿੱਚ ਈਦਗਾਹ ਨੇੜੇ ਅੱਜ ਦੁਪਹਿਰ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਸਹਸਵਾਨ ਕੋਤਵਾਲੀ ਦੇ ਇੰਚਾਰਜ ਜਗਬੀਰ ਸਿੰਘ ਨੇ ਦੱਸਿਆ ਕਿ ਨਗਮਾ (19) ਅਤੇ ਇਮਰਾਨ (14) ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਰੇ ਜਣੇ ਸੜਕ ਕਿਨਾਰੇ ਖੜ੍ਹ ਕੇ ਬੱਸ ਦੀ ਉਡੀਕ ਕਰ ਰਹੇ ਸਨ ਜਿਸ ਦੌਰਾਨ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।