ਲਖਨਊ, 11 ਜਨਵਰੀ
ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਦੇ ਚੌਥੇ ਦਿਨ ਅੱਜ ਰਾਜ ਸਰਕਾਰ ਦੇ ਕਿਰਤ ਅਤੇ ਰੁਜ਼ਗਾਰ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਮੌਰੀਆ ਨੇ ਆਪਣਾ ਅਸਤੀਫਾ ਰਾਜਪਾਲ ਨੂੰ ਭੇਜ ਦਿੱਤਾ ਹੈ। ਰਾਜ ਭਵਨ ਦੇ ਸੂਤਰਾਂ ਨੇ ਹਾਲਾਂਕਿ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਦੌਰਾਨ ਸਵਾਮੀ ਪ੍ਰਸਾਦ ਮੌਰਿਆ ਸਮਾਜਵਾਦੀ ਪਾਰਟੀ (ਸਪਾ) ਵਿੱਚ ਸ਼ਾਮਲ ਹੋ ਗਏ।