ਦੇਹਰਾਦੂਨ, 26 ਅਕਤੂਬਰ
ਉਤਰਾਖੰਡ ਦੇ ਸਾਬਕਾ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਬੀਐੱਸ ਸਿੱਧੂ ਸਣੇ 8 ਵਿਅਕਤੀਆਂ ਖ਼ਿਲਾਫ਼ ਰਿਜ਼ਰਵ ਜੰਗਲਾਤ ਦੀ ਜ਼ਮੀਨ ‘ਤੇ ਕਬਜ਼ਾ ਕਰਨ ਅਤੇ ਉਸ ‘ਤੇ ਕੀਮਤ ਲੱਕੜ ਦੇ ਦਰੱਖਤ ਕੱਟਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਇੱਥੇ ਦੱਸਿਆ ਕਿ ਉੱਤਰਾਖੰਡ ਸਰਕਾਰ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਮਸੂਰੀ ਦੇ ਡਵੀਜ਼ਨਲ ਜੰਗਲਾਤ ਅਧਿਕਾਰੀ ਆਸ਼ੂਤੋਸ਼ ਸਿੰਘ ਨੇ ਸਿੱਧੂ ਅਤੇ ਸੱਤ ਹੋਰਾਂ ਖ਼ਿਲਾਫ਼ ਰਾਜਪੁਰ ਥਾਣੇ ਵਿੱਚ ਕੇਸ ਦਰਜ ਕੀਤਾ ਹੈ।