ਉੱਤਰਾਖੰਡ, 9 ਜੁਲਾਈ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬਨਬਾਸਾ, ਚੰਪਾਵਤ ਵਿਚ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ। ਪੁਸ਼ਕਰ ਸਿੰਘ ਧਾਮੀ ਨੇ ਖਟੀਮਾ ਦੇ ਹੜ੍ਹ ਪ੍ਰਭਾਵਿਤ ਖੇਤਰ ਵਿਚ ਤਾਇਨਾਤ ਐਨਡੀਆਰਐੱਫ ਦੇ ਜਵਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹ ਪੀੜਤਾਂ ਦੀ ਹਰ ਮਦਦ ਕੀਤੀ ਜਾਵੇ ਤੇ ਇਨ੍ਹਾਂ ਲਈ ਭੋਜਨ ਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾਣ।