ਨਵੀਂ ਦਿੱਲੀ, 26 ਅਪਰੈਲ
ਸੁਪਰੀਮ ਕੋਰਟ ਨੇ ਅੱਜ ਉੱਤਰਾਖੰਡ ਦੇ ਮੁੱਖ ਸਕੱਤਰ ਨੂੰ ਅਦਾਲਤ ਵਿਚ ਜਨਤਕ ਤੌਰ ‘ਤੇ ਇਹ ਕਹਿਣ ਦਾ ਨਿਰਦੇਸ਼ ਦਿੱਤਾ ਕਿ ਰੁੜਕੀ ਵਿਚ ਹੋਣ ਵਾਲੀ ‘ਧਰਮ ਸੰਸਦ’ ਵਿਚ ਕੋਈ ਵੀ ਇਤਰਾਜ਼ਯੋਗ ਬਿਆਨ ਨਹੀਂ ਦਿੱਤਾ ਜਾਵੇਗਾ। ਇਹ ਸਮਾਗਮ ਬੁੱਧਵਾਰ ਨੂੰ ਹੋਣਾ ਹੈ। ਜਸਟਿਸ ਏਐੱਮ ਖਾਨਵਿਲਕਰ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਉੱਤਰਾਖੰਡ ਸਰਕਾਰ ਵੱਲੋਂ ਦਿੱਤੇ ਭਰੋਸੇ ਦਾ ਨੋਟਿਸ ਲਿਆ ਕਿ ਅਧਿਕਾਰੀਆਂ ਨੂੰ ਭਰੋਸਾ ਹੈ ਕਿ ਸਮਾਗਮ ਦੌਰਾਨ ਕੋਈ ਵੀ ਇਤਰਾਜ਼ਯੋਗ ਬਿਆਨ ਨਹੀਂ ਦਿੱਤਾ ਜਾਵੇਗਾ ਅਤੇ ਸਰਵਉੱਚ ਅਦਾਲਤ ਦੇ ਫੈਸਲੇ ਅਨੁਸਾਰ ਸਾਰੇ ਕਦਮ ਚੁੱਕੇ ਜਾਣਗੇ।