ਸ੍ਰੀਨਗਰ, 23 ਨਵੰਬਰ
ਕਸ਼ਮੀਰ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ ਅਤੇ ਅੱਜ ਪਾਰਾ ਹੋਰ ਹੇਠਾਂ ਡਿੱਗ ਗਿਆ। ਸ੍ਰੀਨਗਰ ਵਿੱਚ ਸੋਮਵਾਰ ਰਾਤ ਨੂੰ ਘੱਟ ਤੋਂ ਘੱਟ ਤਾਪਮਾਨ ਮਨਫ਼ੀ 2.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨਾਲ ਇਹ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਬੀਤੀ ਰਾਤ ਪਹਿਲਗਾਮ ਵਿੱਚ ਤਾਪਮਾਨ ਮਨਫ਼ੀ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਸ਼ਮੀਰ ਦਾ ਸਭ ਤੋਂ ਠੰਢਾ ਸਥਾਨ ਹੈ। ਬਾਰਾਮੂਲਾ ਜ਼ਿਲ੍ਹੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਗੁਲਮਰਗ ਦਾ ਤਾਪਮਾਨ ਮਨਫੀ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।