ਵਾਰਾਨਸੀ, 15 ਮਈ
ਉੱਤਰ ਪ੍ਰਦੇਸ਼ ਦੇ ਵਾਰਾਨਸੀ ਜ਼ਿਲ੍ਹੇ ਵਿੱਚ ਗਿਆਨਵਾਪੀ ਮਸਜਿਦ ਕੰਪਲੈਕਸ ਦਾ ਸਰਵੇ-ਵੀਡੀਓਗ੍ਰਾਫੀ ਦਾ ਕੰਮ ਸਖ਼ਤ ਸੁਰੱਖਿਆ ਹੇਠ ਐਤਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਮਸਜਿਦ ਕਮੇਟੀ ਦੇ ਇਤਰਾਜ਼ਾਂ ਕਾਰਨ ਪਿਛਲੇ ਹਫ਼ਤੇ ਸਰਵੇਖਣ ਨੂੰ ਰੋਕ ਦਿੱਤਾ ਗਿਆ ਸੀ। ਕਮੇਟੀ ਨੇ ਦਾਅਵਾ ਕੀਤਾ ਸੀ ਕਿ ਅਦਾਲਤ ਵੱਲੋਂ ਸਰਵੇਖਣ ਲਈ ਨਿਯੁਕਤ ਕੀਤੇ ਐਡਵੋਕੇਟ ਕਮਿਸ਼ਨਰ ਨੂੰ ਇਮਾਰਤ ਦੇ ਅੰਦਰ ਵੀਡੀਓਗ੍ਰਾਫੀ ਕਰਵਾਉਣ ਦਾ ਅਧਿਕਾਰ ਨਹੀਂ ਸੀ।