ਨਵੀਂ ਦਿੱਲੀ: ਭਾਰਤੀ ਜਲ ਸੈਨਾ ਦੇ ਸੀਨੀਅਰ ਅਧਿਕਾਰੀ ਵਾਈਸ ਐਡਮਿਰਲ ਸ੍ਰੀਕਾਂਤ ਦਾ ਅੱਜ ਸਵੇਰੇ ਕੋਵਿਡ-19 ਨਾਲ ਸਬੰਧਤ ਬਿਮਾਰੀਆਂ ਕਾਰਨ ਦੇਹਾਂਤ ਹੋ ਗਿਆ। ਉਹ ਜਲ ਸੈਨਾ ਦੇ ਵੱਡੇ ਪਣਡੁੱਬੀ ਮਾਹਿਰ ਅਧਿਕਾਰੀ ਸਨ ਤੇ ਉਨ੍ਹਾਂ ਨੇ 31 ਦਸੰਬਰ ਨੂੰ ਸੇਵਾਮੁਕਤ ਹੋਣਾ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਕੇ ਵਾਈਸ ਐਡਮਿਰਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਲ ਸੈਨਾ ਦੇ ਜੂਨੀਅਰ ਅਧਿਕਾਰੀ ਨੇ ਦੱਸਿਆ ਕਿ ਸ੍ਰੀਕਾਂਤ ਦੀ ਸਿਹਤ ਖ਼ਰਾਬ ਹੋਣ ’ਤੇ ਉਨ੍ਹਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਐਤਵਾਰ ਨੂੰ ਉਨ੍ਹਾਂ ਦਾ ਕਰੋਨਾ ਟੈਸਟ ਨੈਗੇਟਿਵ ਆਇਆ ਸੀ ਪਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਕਾਫ਼ੀ ਤਕਲੀਫ਼ ਸੀ। ਉਹ ਆਈਸੀਯੂ ਵਿੱਚ ਭਰਤੀ ਸਨ, ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। -ਪੀਟੀਆਈ