ਨਵੀਂ ਦਿੱਲੀ, 3 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਕਰਨ ਵਾਲੀਆਂ ਸੰਸਥਾਵਾਂ ਨੂੰ ਨਾ ਤਾਂ ਰੱਖਿਆਤਮਕ ਹੋਣ ਅਤੇ ਨਾ ਹੀ ਮਨ ’ਤੇ ਕਿਸੇ ਤਰ੍ਹਾਂ ਦਾ ਭਾਰ ਪਾਉਣ ਦੀ ਲੋੜ ਹੈ। ਇੱਥੇ ਵਿਗਿਆਨ ਭਵਨ ਵਿਖੇ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਦੇ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਉਣ ਲਈ ਕਰਵਾਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਾ ਜਾਣ।