ਨਵੀਂ ਦਿੱਲੀ: ਡੋਮੀਨਿਕਾ ਹਾਈ ਕੋਰਟ ਨੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 11 ਜੂਨ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਮੈਜਿਸਟਰੇਟ ਵੱਲੋਂ ਜ਼ਮਾਨਤ ਅਰਜ਼ੀ ਖਾਰਜ ਕੀਤੇ ਜਾਣ ਮਗਰੋਂ ਚੋਕਸੀ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ ਦੌਰਾਨ ਸਰਕਾਰੀ ਧਿਰ ਨੇ ਚੋਕਸੀ ਦੀ ਅਰਜ਼ੀ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਉਹ ਦੇਸ਼ ਛੱਡ ਕੇ ਭੱਜ ਸਕਦਾ ਹੈ।
ਹਾਈ ਕੋਰਟ ਚੋਕਸੀ ਦੇ ਵਕੀਲਾਂ ਵੱਲੋਂ ਦਾਖ਼ਲ ਹੈਬੀਅਸ ਕੋਰਪਸ ਪਟੀਸ਼ਨ ’ਤੇ ਵੱਖਰੇ ਤੌਰ ’ਤੇ ਸੁਣਵਾਈ ਕਰ ਰਿਹਾ ਹੈ ਜਿਸ ਦੀ ਸੁਣਵਾਈ ਵੀ ਅੱਗੇ ਪਾਈ ਗਈ ਹੈ। -ਪੀਟੀਆਈ