ਟ੍ਰਿਬਿਊਨ ਨਿਊਜ਼ ਸਰਵਿਸ
ਸ਼ਿਮਲਾ, 6 ਜੁਲਾਈ
ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਮੁੱਖ ਮੰਤਰੀ ਰਹੇ ਵੀਰਭੱਦਰ ਸਿੰਘ ਨੂੰ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਇੰਦਰਾ ਗਾਂਧੀ ਮੈਡੀਕਲ ਕਾਲਜ (ਆਈਜੀਐੱਮਸੀ) ਦੇ ਸੀਸੀਯੂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਆਈਜੀਐੱਮਸੀ ਦੇ ਸੀਨੀਅਰ ਮੈਡੀਕਲ ਸੁਪਰਡੈਂਟ ਡਾ. ਜਨਕ ਰਾਜ ਨੇ ਕਿਹਾ ਕਿ ਵੀਰਭੱਦਰ ਨੂੰ ਸੋਮਵਾਰ ਸਵੇਰੇ ਦਿਲ ਦਾ ਦੌਰਾ ਪਿਆ ਸੀ। ਉਨ੍ਹਾਂ ਕਿਹਾ 87 ਸਾਲਾ ਨੇਤਾ ਦੀ ਹਾਲਤ ਗੰਭੀਰ ਪਰ ਸਥਿਰ ਹੈ।