ਧਰਮਸ਼ਾਲਾ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਕਿਹਾ ਕਿ ਹਿਮਾਚਲ ਪ੍ਰਦੇਸ਼ ਆਉਣ ਵਾਲੇ ਸੈਲਾਨੀਆਂ ਨੂੰ ਸੂਬੇ ਦੀਆਂ ਹੱਦਾਂ ’ਤੇ ਕਰੋਨਾਵਾਇਰਸ ਦੀ ਨੈਗੇਟਿਵ ਟੈਸਟ ਰਿਪੋਰਟ ਲਈ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸੂਬਾ ਸਰਕਾਰ ਨੇ ਐਲਾਨ ਕੀਤਾ ਸੀ ਕਿ ਦੇਸ਼ ਦੇ ਸੱਤ ਸਭ ਤੋਂ ਵੱਧ ਕਰੋਨਾ ਪ੍ਰਭਾਵਿਤ ਸੂਬਿਆਂ ਤੋਂ ਹਿਮਾਚਲ ਪ੍ਰਦੇਸ਼ ਆਉਣ ਵਾਲੇ ਲੋਕਾਂ ਲਈ ਕੋਵਿਡ-19 ਦੀ ਨੈਗੇਟਿਵ ਰਿਪੋਰਟ ਜ਼ਰੂਰੀ ਹੈ। ਮੁੱਖ ਮੰਤਰੀ ਨੇ ਅੱਜ ਕਿਹਾ, ‘ਅਸੀਂ ਆਪਣੀ ਸੈਰ-ਸਪਾਟਾ ਸਨਅਤ ਦਾ ਨੁਕਸਾਨ ਨਹੀਂ ਹੋਣ ਦੇਣਾ ਚਾਹੁੰਦੇ ਅਤੇ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਇਹ ਸੀਜ਼ਨ ਪਿਛਲੇ ਸਾਲ ਦੀ ਤਰ੍ਹਾਂ ਕਰੋਨਾ ਕਾਰਨ ਪ੍ਰਭਾਵਿਤ ਨਾ ਹੋਵੇ। ਇਸ ਲਈ ਸੈਰ-ਸਪਾਟਾ ਕਾਰੋਬਾਰ ਲਈ ਜਾਰੀ ਹਦਾਇਤਾਂ ’ਚ ਸੈਲਾਨੀਆਂ ਸਬੰਧੀ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਸੂਬੇ ਦੀਆਂ ਹੱਦਾਂ ’ਤੇ ਸੈਲਾਨੀਆਂ ਨੂੰ ਕਰੋਨਾਵਾਇਰਸ ਦੀ ਨੈਗੇਟਿਵ ਰਿਪੋਰਟ ਲਈ ਰੋਕ ਕੇ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।’ -ਪੀਟੀਆਈ