ਨਵੀਂ ਦਿੱਲੀ, 25 ਅਕਤੂਬਰ
ਇੰਫੋਸਿਸ ਦੇ ਸਹਿ-ਸੰਸਥਾਪਕ ਨਰਾਇਣ ਮੂਰਤੀ ਨੇ ਆਪਣੇ ਜਵਾਈ ਰਿਸ਼ੀ ਸੁਨਕ ਨੂੰ ਬਰਤਾਨੀਆ ਦਾ ਪ੍ਰਧਾਨ ਮੰਤਰੀ ਬਣਾਏ ਜਾਣ ’ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਸਾਨੂੰ ਉਨ੍ਹਾਂ ’ਤੇ ਮਾਣ ਹੈ ਅਤੇ ਅਸੀਂ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕਰਦੇ ਹਾਂ। ਈਮੇਲ ਰਾਹੀਂ ਆਪਣਾ ਪਹਿਲੀ ਪ੍ਰਤੀਕਿਰਿਆ ਵਿੱਚ ਉਨ੍ਹਾਂ ਕਿਹਾ,‘ਮੁਬਾਰਕਾਂ ਰਿਸ਼ੀ। ਸਾਨੂੰ ਤੁਹਾਡੇ ’ਤੇ ਮਾਣ ਹੈ ਅਤੇ ਸਾਡੀਆਂ ਸ਼ੁਭਕਾਮਨਾਵਾਂ ਤੁਹਾਡੇ ਨਾਲ ਹਨ। ਆਸ ਹੈ ਤੁਸੀਂ ਬਰਤਾਨੀਆ ਦੇ ਲੋਕਾਂ ਲਈ ਸਰਵੋਤਮ ਪ੍ਰਦਰਸ਼ਨ ਕਰੋਗੇ।’