ਇੰਦੌਰ, 12 ਨਵੰਬਰ
ਮੱਧ ਪ੍ਰਦੇਸ਼ ਹਾਈ ਕੋਰਟ ਨੇ ਓਟੀਟੀ ਪਲੇਟਫਾਰਮ ਔਲਟ ਬਾਲਾਜੀ ‘ਤੇ ਪ੍ਰਸਾਰਿਤ ਵਿਵਾਦਤ’ ‘ਟ੍ਰਿਪਲ ਐਕਸ’ ‘ਵੈੱਬ ਸੀਰੀਜ਼ ਦੇ ਸੀਜ਼ਨ-2 ਦੇ ਵਿਵਾਦਤ ਦ੍ਰਿਸ਼ਾਂ ਖ਼ਿਲਾਫ਼ ਦਰਜ ਐੱਫਆਈਆਰ ਨੂੰ ਰੱਦ ਕਰਨ ਮਸ਼ਹੂਰ ਨਿਰਮਾਤਾ ਏਕਤਾ ਕਪੂਰ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਏਕਤਾ ਕਪੂਰ ਖ਼ਿਲਾਫ਼ ਵੈੱਬ ਸੀਰੀਜ਼ ਰਾਹੀਂ ਅਸ਼ਲੀਲਤਾ ਫੈਲਾਉਣ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਰਾਸ਼ਟਰੀ ਪ੍ਰਤੀਕਾਂ ਦਾ ਅਪਮਾਨ ਕਰਨ ਦੇ ਦੋਸ਼ ਵਿੱਚ ਇਥੋਂ ਦੇ ਥਾਣੇ ਵਿੱਚ ਪੰਜ ਮਹੀਨੇ ਪਹਿਲਾਂ ਐਫਆਈਆਰ ਦਰਜ ਕੀਤੀ ਗਈ ਸੀ। ਹਾਈ ਕੋਰਟ ਦੇ ਇੰਦੌਰ ਬੈਂਚ ਦੇ ਜਸਟਿਸ ਸ਼ੈਲੇਂਦਰ ਸ਼ੁਕਲ ਨੇ ਏਕਤਾ ਦੀ ਪਟੀਸ਼ਨ ਖਾਰਜ ਕਰ ਦਿੱਤੀ।