ਕੋਲਕਾਤਾ, 11 ਅਕਤੂਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਮਾਮਲੇ ਵਿੱਚ ਅੱਜ ਤੜਕੇ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਮਾਣਿਕ ਭੱਟਾਚਾਰੀਆ ਨੂੰ ਗ੍ਰਿਫਤਾਰ ਕਰ ਲਿਆ। ਮਾਣਿਕ ਤੋਂ ਰਾਤ ਭਰ ਪੁੱਛ ਪੜਤਾਲ ਕਰਨ ਤੋਂ ਬਾਅਦ ਤੜਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੱਛਮੀ ਬੰਗਾਲ ਬੋਰਡ ਆਫ ਐਲੀਮੈਂਟਰੀ ਐਜੂਕੇਸ਼ਨ ਦੇ ਸਾਬਕਾ ਚੇਅਰਮੈਨ ਭੱਟਾਚਾਰੀਆ ਨੂੰ ਕਥਿਤ ਤੌਰ ‘ਤੇ ਜਾਂਚ ‘ਚ ਸਹਿਯੋਗ ਨਾ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ।