ਨਵੀਂ ਦਿੱਲੀ, 28 ਜੂਨ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਦੀ ਰੱਖਿਆ ਤੇ ਸੁਰੱਖਿਆ ਦੀ ਗੱਲ ਕਦੋਂ ਕੀਤੀ ਜਾਏਗੀ। ਉਨ੍ਹਾਂ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਾਸ਼ਵਾਣੀ ‘ਤੇ ਪ੍ਰਸਾਰਿਤ’ ਮਨ ਕੀ ਬਾਤ ‘ਪ੍ਰੋਗਰਾਮ ਤੋਂ ਪਹਿਲਾਂ ਆਈ। ਉਨ੍ਹਾਂ ਹਿੰਦੀ ਵਿੱਚ ਟਵੀਟ ਕੀਤਾ, “ਰਾਸ਼ਟਰ ਦੀ ਰੱਖਿਆ ਅਤੇ ਸੁਰੱਖਿਆ ਦੀ ਗੱਲ ਕਦੋਂ ਹੋਵੇਗੀ?” ਉਹ ਚੀਨ ਵੱਲੋਂ ਪੂਰਬੀ ਲੱਦਾਖ ਵਿੱਚ ਭਾਰਤੀ ਇਲਾਕਿਆਂ ਵਿੱਚ ਘੁਸਪੈਠ ਬਾਰੇ ਸਰਕਾਰ ਤੋਂ ਜੁਆਬ ਮੰਗ ਰਹੇ ਹਨ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਸਰਕਾਰ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇੱਥੋਂ ਤੱਕ ਕਿ ਨੇਪਾਲ ਨੇ ਭਾਰਤ ਦੀ ਸਰਹੱਦ ’ਤੇ ਪਹਿਲੀ ਵਾਰ ਆਪਣੀ ਫੌਜ ਤਾਇਨਾਤ ਕੀਤੀ ਹੈ ਅਤੇ ਇਹ ਸਿਰਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸੰਭਵ ਹੋਇਆ ਹੈ। ਉਨ੍ਹਾਂ ਹਿੰਦੀ ਵਿੱਚ ਟਵੀਟ ਕੀਤਾ, “ਹੁਣ ਨੇਪਾਲ ਨੇ ਪਹਿਲੀ ਵਾਰ ਸਰਹੱਦ ’ਤੇ ਫੌਜ ਤਾਇਨਾਤ ਕਰ ਦਿੱਤੀ ਤੇ ਮੋਦੀ ਹੈ ਤਾਂ ਮੁਮਕਿਨ ਹੈ।”