ਮੁੰਬਈ: ਬੰਬੇ ਹਾਈ ਕੋਰਟ ਨੇ ਮੁੰਬਈ ਪੁਲੀਸ ਨੂੰ ਪੁੱਛਿਆ ਹੈ ਕਿ ਜੇਕਰ ਟੀਆਰਪੀ ਘੁਟਾਲਾ ਕੇਸ ’ਚ ਉਸ ਕੋਲ ਰਿਪਬਲਿਕ ਟੀਵੀ ਅਤੇ ਉਸ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਖ਼ਿਲਾਫ਼ ਢੁੱਕਵੇਂ ਸਬੂਤ ਹਨ ਤਾਂ ਉਨ੍ਹਾਂ ਨੂੰ ਕੇਸ ’ਚ ਮੁਲਜ਼ਮ ਵਜੋਂ ਨਾਮਜ਼ਦ ਕਿਉਂ ਨਹੀਂ ਕੀਤਾ ਗਿਆ ਹੈ। ਜਸਟਿਸ ਐੱਸ ਐੱਸ ਸ਼ਿੰਦੇ ਅਤੇ ਮਨੀਸ਼ ਪਿਟਾਲੇ ਦੇ ਬੈਂਚ ਨੇ ਵਿਸ਼ੇਸ਼ ਸਰਕਾਰੀ ਵਕੀਲ ਸ਼ਿਸ਼ਿਰ ਹਿਰੇਯ ਨੂੰ ਨਿਰਦੇਸ਼ ਦਿੱਤੇ ਕਿ ਉਹ ਭਲਕੇ ਤੱਕ ਅਦਾਲਤ ਨੂੰ ਦੱਸੇ ਕਿ ਕੀ ਪੁਲੀਸ ਗੋਸਵਾਮੀ ਅਤੇ ਰਿਪਬਲਿਕ ਟੀਵੀ ਖ਼ਿਲਾਫ਼ ਕੇਸ ਜਾਰੀ ਰੱਖਣਾ ਚਾਹੁੰਦੀ ਹੈ ਜਾਂ ਨਹੀਂ। ਉਨ੍ਹਾਂ ਇਹ ਵੀ ਜਾਣਕਾਰੀ ਮੰਗੀ ਹੈ ਕਿ ਪੁਲੀਸ ਨੂੰ ਕੇਸ ਦੀ ਜਾਂਚ ਮੁਕੰਮਲ ਕਰਨ ਲਈ ਹੋਰ ਕਿੰਨਾ ਸਮਾਂ ਲੱਗੇਗਾ। ਹਾਈ ਕੋਰਟ ਨੇ ਕਿਹਾ,‘‘ਤੁਸੀਂ ਪਿਛਲੇ ਤਿੰਨ ਮਹੀਨਿਆਂ ਤੋਂ ਜਾਂਚ ਕਰ ਰਹੇ ਹੋ। ਦੋ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਗਈਆਂ ਹਨ ਅਤੇ ਇੰਜ ਜਾਪਦਾ ਹੈ ਕਿ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।
-ਪੀਟੀਆਈ