ਨੋਇਡਾ (ਯੂਪੀ), 22 ਫਰਵਰੀ
ਰਾਸ਼ਟਰੀ ਲੋਕ ਦਲ (ਆਰਐੱਲਡੀ) ਦੇ ਪ੍ਰਧਾਨ ਜਯੰਤ ਚੌਧਰੀ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਯੋਗੀ ਆਦਿਤਿਆਨਾਥ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਭਾਜਪਾ ਕਿਸਾਨ ਵਿਰੋਧੀ ਹੈ। ਉਨ੍ਹਾਂ ਟਵੀਟ ਕਰਦਿਆਂ ਸਵਾਲ ਕੀਤਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਲਖਮੀਪੁਰ ਖੀਰੀ ਹਿੰਸਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਅਲਾਹਾਬਾਦ ਹਾਈ ਕੋਰਟ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਕਿਉਂ ਪਹੁੰਚ ਨਹੀਂ ਕੀਤੀ।