ਨਵੀਂ ਦਿੱਲੀ, 23 ਮਈ
ਸਿਹਤ ਸੰਭਾਲ ਮਾਹਰਾਂ ਨੇ ਦੱਸਿਆ ਕਿ ਔਰਤਾਂ ਜਣੇਪੇ ਤੋਂ ਬਾਅਦ ਕਿਸੀ ਸਮੇਂ ਵੀ ਕੋਵਿਡ-19 ਟੀਕਾਕਰਨ ਕਰਵਾ ਸਕਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਕਰੋਨਾ ਤੋਂ ਬਚਾਉਣ ਲਈ ਕਰੋਨਾ ਰੋਕੂ ਟੀਕਾ ਲਵਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਨੀਤੀ ਆਯੋਗ ਦੇ ਮੈਂਬਰ ਸਿਹਤ ਨੇ ਕਿਹਾ ਕਿ ਟੀਕਾਕਰਨ ਤੋਂ ਇਕਦਮ ਬਾਅਦ ਵੀ ਔਰਤਾਂ ਆਪਣੇ ਬੱਚੇ ਨੂੰ ਦੁੱਧ ਚੁੰਘਾ ਸਕਦੀਆਂ ਹਨ। -ਪੀਟੀਆਈ