ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਅਪਰੈਲ
ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਸਾਥੀ ਦਰਸ਼ਨ ਨਾਹਰ ਦੀ ਅਗਵਾਈ ਵਿੱਚ ਕਿਰਤੀਆਂ ਦੇ ਵਿਸ਼ਾਲ ਜਥੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਕੌਮੀ ਪੱਧਰ ’ਤੇ ‘ਸੰਵਿਧਾਨ ਬਚਾਓ ਦਿਵਸ’ ਵਜੋਂ ਮਨਾਉਣ ਲਈ ਸਿੰਘੂ ਬਾਰਡਰ ’ਤੇ ਪਹੁੰਚਣੇ ਸ਼ੁਰੂ ਹੋ ਗਏ ਹਨ।
ਸਾਥੀ ਨੂਰਪੁਰੀ ਨੇ ਦੱਸਿਆ ਕਿ ਸਾਥੀ ਪਰਮਜੀਤ ਸਿੰਘ ਰੰਧਾਵਾ, ਅਮਰੀਕ ਸਿੰਘ ਦਾਊਦ, ਚਮਨ ਲਾਲ ਦਰਾਜ ਕੇ, ਜਗਜੀਤ ਸਿੰਘ ਜੱਸੇਆਣਾ, ਪ੍ਰਕਾਸ਼ ਸਿੰਘ ਨੰਦਗੜ੍ਹ, ਜੱਗਾ ਸਿੰਘ ਖੂਹੀਆਂ ਸਰਵਰ ਦੀ ਅਗਵਾਈ ਵਿੱਚ ਜਲੰਧਰ, ਅੰਮ੍ਰਿਤਸਰ, ਤਰਨ ਤਾਰਨ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਆਦਿ ਜ਼ਿਲ੍ਹਿਆਂ ਦੇ ਵਿਸ਼ਾਲ ਜੱਥੇ ਵੱਡੀ ਗਿਣਤੀ ਇਸਤਰੀਆਂ ਸਮੇਤ ਟਿਕਰੀ ਅਤੇ ਸਿੰਘੂ ਬਾਰਡਰਾਂ ’ਤੇ ਪੁੱਜ ਚੁੱਕੇ ਹਨ, ਜਦਕਿ ਬਾਕੀ ਜ਼ਿਲ੍ਹਿਆਂ ਦੇ ਵਰਕਰ ਭਲਕੇ ਪੁੱਜ ਜਾਣਗੇ। ਸਾਥੀ ਨੂਰਪੁਰੀ ਨੇ ਦੱਸਿਆ ਕਿ ਭਲਕੇ ਦੇ ਕੌਮੀ ਆਯੋਜਨ ਵਿੱਚ ਸਾਥੀ ਤਜਿੰਦਰ ਸਿੰਘ ਥਿੰਦ ਦੀ ਅਗਵਾਈ ਵਿੱਚ ਦਿਹਾਤੀ ਮਜ਼ਦੂਰ ਸਭਾ ਹਰਿਆਣਾ ਦੇ ਸਾਥੀ ਵੀ ਭਰਵੀਂ ਸ਼ਮੂਲੀਅਤ ਕਰਨਗੇ।
ਚੇਤੇ ਰਹੇ ਕਿ ਦਿੱਲੀ ਦੀਆਂ ਜੂਹਾਂ ’ਤੇ ਜਾਰੀ ਜਨ ਅੰਦੋਲਨ ਦੀ ਅਗਵਾਈ ਕਰ ਰਹੇ ‘ਸੰਯੁਕਤ ਕਿਸਾਨ ਮੋਰਚਾ’ ਨੇ 14 ਅਪਰੈਲ ਨੂੰ ਡਾ. ਬੀ.ਆਰ. ਅੰਬੇਡਕਰ ਦੀ ਜੈਯੰਤੀ ‘ਸੰਵਿਧਾਨ ਬਚਾਓ ਦਿਵਸ’ ਵਜੋਂ ਮਨਾਏ ਜਾਣ ਦਾ ਸੱਦਾ ਦਿੱਤਾ ਹੈ।