ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਧਰਤੀ ਦਿਵਸ ‘ਧਰਤੀ ਮਾਤਾ’ ਦਾ ਸ਼ੁਕਰਾਨਾ ਕਰਨ ਦੇ ਨਾਲ ਨਾਲ ਆਪਣੇ ਗ੍ਰਹਿ ਦੀ ਸੰਭਾਲ ਲਈ ਪ੍ਰਤੀਬੱਧਤਾ ਦੁਹਰਾਉਣ ਦਾ ਮੌਕਾ ਵੀ ਹੈ। ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ 22 ਅਪਰੈਲ ਨੂੰ ਧਰਤੀ ਦਿਵਸ ਮਨਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਟਵਿੱਟਰ ’ਤੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਵਾਤਾਵਰਨ ਦੀ ਸੰਭਾਲ ਨੂੰ ਲੈ ਕੇ ਭਾਰਤ ਦੀ ਪ੍ਰਤੀਬੱਧਤਾ ਬਾਰੇ ਉਨ੍ਹਾਂ ਦੇ ਪੁਰਾਣੇ ਭਾਸ਼ਣਾਂ ਦੇ ਕੁਝ ਹਿੱਸੇ ਸ਼ਾਮਲ ਹਨ। ਇਸ ਵੀਡੀਓ ’ਚ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਹਰ ਪੀੜ੍ਹੀ ਦੀ ਜ਼ਿੰਮੇਵਾਰੀ ਹੈ। -ਪੀਟੀਆਈ