ਬਾਲੀਆ (ਉੱਤਰ ਪ੍ਰਦੇਸ਼), 11 ਜੂਨ
ਪੈਗੰਬਰ ਮੁਹੰਮਦ ਖ਼ਿਲਾਫ਼ ਸੋਸ਼ਲ ਨੈੱਟਵਰਕ ਉੱਤੇ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀ ਲਿਖਣ ਦੇ ਦੋਸ਼ ਹੇਠ ਪੁਲੀਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲੀਸ ਨੇ ਅੱਜ ਦਿੱਤੀ ਹੈ। ਰਾਸਰਾ ਕੋਤਵਾਲੀ ਦੇ ਇੰਚਾਰਜ ਰਾਕੇਸ਼ ਸਿੰਘ ਨੇ ਦੱਸਿਆ ਕਿ ਸੁਸ਼ੀਲ ਕੁਮਾਰ ਨੇ ਸ਼ੁੱਕਰਵਾਰ ਨੂੰ ਫੇਸਬੁੱਕ ’ਤੇ ਪੈਗੰਬਰ ਮੁਹੰਮਦ ਬਾਰੇ ਇਤਰਾਜ਼ਯੋਗ ਪੋਸਟਿੰਗ ਅੱਪਲੋਡ ਕੀਤੀ ਸੀ। ਇਸ ਸਬੰਧ ਵਿੱਚ ਇਲਾਕੇ ਦੇ ਵਸਨੀਕ ਸੈਫ ਨੇ ਟਵੀਟ ਕਰ ਕੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ। ਇਸ ਮਗਰੋਂ ਪੁਲੀਸ ਹਰਕਤ ਵਿੱਚ ਆਈ ਅਤੇ ਸੁਸ਼ੀਲ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। -ਪੀਟੀਆਈ