ਚੰਡੀਗੜ੍ਹ (ਟਨਸ):
ਮਾਈਕ੍ਰੋਸਾਫਟ ਦਾ ਸਰਵਰ ਠੱਪ ਹੋਣ ਤੋਂ ਕੁੱਝ ਦਿਨਾਂ ਬਾਅਦ ਅੱਜ ਭਾਰਤ ਵਿੱਚ ਯੂਟਿਊਬ ਦੇ ਸਰਵਰ ਵਿੱਚ ਤਕਨੀਕੀ ਨੁਕਸ ਪੈਣ ਦਾ ਦਾਅਵਾ ਕੀਤਾ ਗਿਆ ਹੈ। ਕਈ ਉਪਭੋਗਤਾਵਾਂ ਨੇ ਸਰਵਰ ਡਾਊਨ ਹੋਣ ਦੀ ਸਮੱਸਿਆ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਉਪਭੋਗਤਾਵਾਂ ਨੇ ਸੋਸ਼ਲ ਮੀਡੀਆ, ਖਾਸ ਕਰ ਕੇ ‘ਐਕਸ’ ਉੱਤੇ ਵੀਡੀਓ ਸਾਂਝੀ ਕਰ ਕੇ ਯੂਟਿਊਬ ਦਾ ਸਰਵਰ ਡਾਊਨ ਹੋਣ ਦੀ ਸ਼ਿਕਾਇਤ ਕਰਦਿਆਂ ਮੁੱਦੇ ਵੱਲ ਧਿਆਨ ਦਿਵਾਇਆ। ਸੋਸ਼ਲ ਮੀਡੀਆ ’ਤੇ ਹੈਸ਼ਟੈਗ #ਯੂਟਿਊਬਡਾਊਨ ਦੀ ਮੁਹਿੰਮ ਟਰੈਂਡਿੰਗ ਵਿੱਚ ਰਹੀ, ਜਿੱਥੇ ਕਈਆਂ ਨੇ ਸਮੱਸਿਆ ਦੇ ਆਪਣੇ ਤਜਰਬੇ ਅਤੇ ਹੱਲ ਲੱਭਣ ਲਈ ਵਿਚਾਰ ਸਾਂਝੇ ਕੀਤੇ।