ਨਵੀਂ ਦਿੱਲੀ, 16 ਮਾਰਚ
ਸੁਪਰੀਮ ਕੋਰਟ ਨੇ ਸਾਲ 2002 ਦੇ ਗੁਜਰਾਤ ਦੰਗਿਆਂ ਵਿਚ ਰਾਜ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਐੱਸਆਈਟੀ ਵੱਲੋਂ ਦਿੱਤੀ ਕਲੀਨ ਚਿੱਟ ਨੂੰ ਚੁਣੌਤੀ ਦੇਣ ਵਾਲੀ ਜ਼ਕੀਆ ਜਾਫ਼ਰੀ ਦੀ ਪਟੀਸ਼ਨ ’ਤੇ ਸੁਣਵਾਈ ਲਈ 13 ਅਪੈਰਲ ਦਿਨ ਮਕੱਰਰ ਕੀਤਾ ਹੈ ਤੇ ਕਿਹਾ ਕਿ ਕਿਹਾ ਕਿ ਅਗਲੀ ਤਰੀਕ ਵੇਲੇ ਸੁਣਵਾਈ ਮੁਲਤਵੀ ਕਰਨ ਲਈ ਕੋਈ ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ।
ਜ਼ਕੀਆ, ਸੰਸਦ ਮੈਂਬਰ ਅਹਿਸਾਨ ਜਾਫ਼ਰੀ ਦੀ ਪਤਨੀ ਹੈ, ਜੋ ਦੰਗਿਆਂ ਵਿੱਚ ਮਰਿਆ ਗਿਆ ਸੀ। ਜਸਟਿਸ ਏਐੱਮ ਖਨਵਿਲਕਰ, ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਨੇ ਜ਼ਕੀਆ ਦੀ ਤਰਫੋਂ ਪੇਸ਼ ਸੀਨੀਅਰ ਵਕੀਲ ਕਪਿਲ ਸਿੱਬਲ ਦੀ ਅਪੀਲ ‘ਤੇ ਸੁਣਵਾਈ ਅਪਰੈਲ ਵਿੱਚ ਤਰੀਕ ਦਿੱਤੀ ਹੈ।