ਪੱਤਰ ਪ੍ਰੇਰਕ
ਦੇਵੀਗੜ੍ਹ, 24 ਜਨਵਰੀ
ਭੁਨਰਹੇੜੀ ਚੌਕੀ ਦੀ ਪੁਲੀਸ ਨੇ ਮੋਟਰਸਾਈਕਲ ਸਵਾਰ ਤੋਂ ਨਾਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕੀਤੀਆਂ ਹਨ। ਇਸ ਬਾਰੇ ਪੁਲੀਸ ਚੌਕੀ ਭੁਨਰਹੇੜੀ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲੀਸ ਪਾਰਟੀ ਨਾਲ ਨਾਕਾ ਲਾਇਆ ਹੋਇਆ ਸੀ ਕਿ ਮੋਟਰਸਾਈਕਲ (ਨੰਬਰ ਪੀਬੀ 11 ਏ. ਆਰ. 1397) ’ਤੇ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 60 ਬੋਤਲਾਂ ਹਰਿਆਣਾ ਚਾਰਲੀ ਸੰਤਰਾ ਮਾਰਕਾ ਸ਼ਰਾਬ ਬਰਾਮਦ ਹੋਈ। ਇਸ ਵਿਅਕਤੀ ਦੀ ਪਛਾਣ ਹੰਸ ਰਾਜ ਵਾਸੀ ਪਿੰਡ ਧਰਮਕੋਟ ਥਾਣਾ ਸਦਰ ਪਟਿਆਲਾ ਵਜੋਂ ਹੋਈ।
ਇਸੇ ਤਰ੍ਹਾਂ ਪੁਲੀਸ ਚੌਕੀ ਰੋਹੜ ਜਾਗੀਰ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਪੁਲੀਸ ਪਾਰਟੀ ਨਾਲ ਗਸ਼ਤ ਦੌਰਾਨ ਸਾਈਕਲ ਸਵਾਰ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 48 ਬੋਤਲਾਂ ਹਰਿਆਣਾ ਮਾਰਕਾ ਚਾਰਲੀ ਗੁਲਾਬ ਸ਼ਰਾਬ ਮਿਲੀ। ਇਸ ਵਿਅਕਤੀ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਪਿੰਡ ਰਾਜਗੜ੍ਹ ਵਜੋਂ ਹੋਈ। ਪੁਲੀਸ ਨੇ ਇਨ੍ਹਾਂ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।