ਘਨੌਰ: ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਕਿਸਾਨ ਆਗੂ ਸੰਤ ਜੈ ਸਿੰਘ ਦੀ ਅਗਵਾਈ ਵਿੱਚ ਹਰਪਾਲਪੁਰ ਵਾਸੀ ਜੰਗ ਸਿੰਘ, ਇਕਬਾਲ ਸਿੰਘ, ਨਿਰਮਲ ਸਿੰਘ, ਦੀਪ ਸਿੰਘ, ਘੋਲਾ ਸਿੰਘ, ਗੁਰਜੰਟ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਹਰਦਿਆਲ ਸਿੰਘ, ਜਸਵਿੰਦਰ ਸਿੰਘ ਅਤੇ ਰਜਿੰਦਰ ਸਿੰਘ ’ਤੇ ਆਧਾਰਿਤ 49ਵਾਂ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂ ਸੰਤ ਜੈ ਸਿੰਘ ਸਣੇ ਹੋਰਨਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਨਿੰਦਣਯੋਗ ਹੈ। ਇਸ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਦੇ ਮੁਲਜ਼ਮ ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਕਿਸਾਨਾਂ ਵੱਲੋਂ ਲਖੀਮਪੁਰ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਚਲਦਾ ਰਹੇਗਾ। -ਪੱਤਰ ਪ੍ਰੇਰਕ