ਖੇਤਰੀ ਪ੍ਰਤੀਨਿਧ
ਪਟਿਆਲਾ, 20 ਸਤੰਬਰ
ਜ਼ਿਲ੍ਹੇ ਵਿਚ ਅੱਜ 6162 ਹੋਰ ਲੋਕਾਂ ਨੇ ਕੋਵਿਡ ਤੋਂ ਬਚਾਅ ਦੀ ਵੈਕਸੀਨ ਲਗਵਾਈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 12,07,887 ਵਿਅਕਤੀਆਂ ਨੂੰ ਵੈਕਸੀਨ ਲੱਗ ਚੁੱਕੀ ਹੈ। ਉਧਰ ਅੱਜ ਜ਼ਿਲ੍ਹੇ ਵਿੱਚ ਦੋ ਹੋਰ ਵਿਅਕਤੀ ਕੋਵਿਡ ਪਾਜ਼ੇਟਿਵ ਪਾਏ ਗਏ ਹਨ ਜਿਨ੍ਹਾਂ ਵਿਚੋਂ ਇੱਕ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਹਰਪਾਲਪੁਰ ਨਾਲ ਸਬੰਧਤ ਹੈ। ਜ਼ਿਲ੍ਹੇ ਵਿੱਚ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੱਧ ਕੇ 48,866 ਹੋ ਗਈ ਹੈ। ਠੀਕ ਹੋਏ ਮਰੀਜ਼ਾਂ ਦੀ ਗਿਣਤੀ 47,494 ਹੈ ਜਦਕਿ ਸਰਗਰਮ ਕੇਸ 19 ਹਨ।
ਅੱਜ ਇੱਥੇ ਲੱਗਣਗੇ ਕੈਂਪ: ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ 21 ਸਤੰਬਰ ਨੂੰ ਪਟਿਆਲਾ ਸ਼ਹਿਰ ਦੇ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ, ਕਮਿਊਨਿਟੀ ਸਿਹਤ ਕੇਂਦਰ ਤ੍ਰਿਪੜੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਰਾਧਾ ਸੁਆਮੀ ਸਤਸੰਗ ਘਰ, ਨਾਭਾ ਦੇ ਐੱਮਪੀਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ ਅਤੇ ਮੋਬਾਈਲ ਟੀਮ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੇ ਦੁਰਗਾ ਦਲ ਹਸਪਤਾਲ, ਰਾਜਪੁਰਾ ਦੇ ਨਾਮਦੇਵ ਭਵਨ ਅਤੇ ਰਾਧਾ ਸੁਆਮੀ ਸਤਸੰਗ ਘਰ, ਸਨੌਰ, ਦੇਵੀਗੜ੍ਹ, ਫਤਿਹਪੁਰ, ਪਾਤੜਾਂ ਤੇ ਨਾਭਾ ਆਦਿ ਦੇ ਰਾਧਾ ਸੁਆਮੀ ਸਤਸੰਗ ਘਰ, ਬਲਾਕ ਕੌਲੀ, ਭਾਦਸੋਂ , ਦੁਧਨਸਾਧਾਂ, ਕਾਲੋਮਾਜਰਾ ਤੇ ਹਰਪਾਲਪੁਰ ਦੇ 50 ਪਿੰਡਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਅਨੈਕਸੀ ਕਮਿਊਨਿਟੀ ਸਿਹਤ ਕੇਂਦਰ ਮਾਡਲ ਟਾਊਨ ’ਚ ਕੋਵੀਸ਼ੀਲਡ ਵੈਕਸੀਨ ਵੀ ਲੱਗੇਗੀ। ਮਾਤਾ ਕੁਸ਼ੱਲਿਆ ਹਸਪਤਾਲ ’ਚ ਇੰਟਰਨੈਸ਼ਨਲ ਸਟੂਡੈਂਟਸ/ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।