ਪੱਤਰ ਪ੍ਰੇਰਕ
ਸਮਾਣਾ, 26 ਜੂਨ
ਪੁਲੀਸ ਨੇ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਪਿੰਡ ਦਿਓਗੜ੍ਹ ਦੇ ਸਰਪੰਚ ਕਮਲ ਸਿੰਘ ਅਤੇ ਤੇਜੀ ਸਿੰਘ ਵਾਸੀ ਪਿੰਡ ਬੁਰੜ ਸਣੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਮਵੀਕਲਾਂ ਪੁਲੀਸ ਦੇ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਵਾਸੀ ਪਿੰਡ ਕੋਟਲੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ 24 ਜੂਨ ਦੀ ਸ਼ਾਮ ਨੂੰ ਪਿੰਡ ਸ਼ਾਹਪੁਰ ਵਿੱਚ ਇੱਕ ਜਨਮ ਦਿਨ ਪਾਰਟੀ ਦੌਰਾਨ ਤਕਰਾਰਬਾਜ਼ੀ ਮਗਰੋਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।