ਲੜਕੀ ਨੂੰ ਨਾਜਾਇਜ਼ ਹਿਰਾਸਤ ’ਚ ਰੱਖਦ ਦਾ ਕੇਸ ਦਰਜ
ਸਮਾਣਾ: ਨੇੜਲੇ ਪਿੰਡ ਦੀ ਅਠਾਰਾਂ ਸਾਲਾ ਲੜਕੀ ਨੂੰ ਗ਼ੈਰਕਾਨੂੰਨੀ ਤਰੀਕੇ ਨਾਲ ਹਿਰਾਸਤ ਵਿਚ ਰੱਖਣ ਦੇ ਦੋਸ਼ ਹੇਠ ਸਦਰ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏਐਸਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ 11ਵੀਂ ਜਮਾਤ ’ਚ ਪੜ੍ਹਦੀ ਉਸ ਦੀ ਦੀ 29-30 ਸਤੰਬਰ ਦੀ ਅੱਧੀ ਰਾਤ ਨੂੰ ਘਰ ਤੋਂ ਬਿਨਾਂ ਦੱਸੇ ਗਾਇਬ ਹੋ ਗਈ ਸੀ। ਪਿਤਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ