ਰਾਜਪੁਰਾ: ਮਿਨੀ ਸਕੱਤਰੇਤ ਰਾਜਪੁਰਾ ਵਿੱਚ ਕੰਮ ਕਰ ਰਹੇ ਲਾਇਸੈਂਸ ਹੋਲਡਰਾਂ ਦੇ ਇਕ ਵਫ਼ਦ ਨੇ ਅੱਜ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਮਿਨੀ ਸਕੱਤਰੇਤ ’ਚ ਆਮ ਜਨਤਾ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਵਿਧਾਇਕ ਨੂੰ ਜਾਣੂ ਕਰਵਾਇਆ। ਇਸ ਮੌਕੇ ਵਫ਼ਦ ਨੇ ਦੱਸਿਆ ਕਿ ਮਿਨੀ ਸਕੱਤਰੇਤ ਵਿੱਚ ਸੇਵਾ ਕੇਂਦਰ ਨਾ ਹੋਣ ਕਾਰਨ ਹਲਕਾ ਰਾਜਪੁਰਾ ਅਤੇ ਹਲਕਾ ਘਨੌਰ ਦੀ ਆਮ ਜਨਤਾ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਧਾਇਕ ਕੰਬੋਜ ਨੇ ਵਫ਼ਦ ਦੀ ਗੱਲਬਾਤ ਸੁਣਨ ਉਪਰੰਤ ਸਮੱਸਿਆਵਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ।
-ਨਿੱਜੀ ਪੱਤਰ ਪ੍ਰੇਰਕ