ਪਟਿਆਲਾ (ਖੇਤਰੀ ਪ੍ਰਤੀਨਿਧ): ਆਜ਼ਾਦੀ ਘੁਲਾਟੀਆਂ ਦੀ ਜਥੇਬੰਦੀ ਦੇ ਇੱਕ ਵਫ਼ਦ ਨੇ ਇਥੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲ਼ੀਵਾਲ਼ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇ ਕੇ ਮੁਫ਼ਤ ਬਿਜਲੀ ਦੇਣ ਸਬੰਧੀ ਰੱਖੀ ਗਈ ਸ਼ਰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਸ ਸ਼ਰਤ ਤੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਾਹਰ ਰੱਖਿਆ ਜਾਵੇ। ਇਸ ਵਫ਼ਦ ’ਚ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ ਅਤੇ ਇੰਦਰਪਾਲ ਸਿੰਘ ਧਾਲੀਵਾਲ ਸਮੇਤ ਹੋਰ ਵੀ ਮੌਜੂਦ ਸਨ।