ਪੱਤਰ ਪ੍ਰੇਰਕ
ਘਨੌਰ, 8 ਦਸੰਬਰ
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਸਿਆਸੀ ਪਿੜ ਵਿੱਚ ‘ਆਇਆ ਰਾਮ ਗਿਆ ਰਾਮ’ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਜਿਸ ਤਹਿਤ ਕਰੀਬ ਹਫਤਾ ਪਹਿਲਾਂ ਕਾਂਗਰਸ ਨੂੰ ਅਲਵਿਦਾ ਆਖ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਪਿੰਡ ਚੱਪੜ ਵਾਸੀ ਤਿੰਨ ਭਰਾ ਮੀਤ ਸਿੰਘ, ਬਲਵੀਰ ਸਿੰਘ ਅਤੇ ਧਰਮ ਸਿੰਘ ਪਿੰਡ ਦੇ ਸਰਪੰਚ ਅਤੇ ਜਗਦੀਪ ਸਿੰਘ ਡਿੰਪਲ ਦੀ ਪ੍ਰੇਰਨਾ ਸਦਕਾ ਪਰਿਵਾਰਾਂ ਸਮੇਤ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਤਿੰਨਾਂ ਭਰਾਵਾਂ ਨੂੰ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਮਿਲਦਾ ਰਹੇਗਾ। ਕਿਸੇ ਵਿਅਕਤੀ ਵੱਲੋਂ ਇਨ੍ਹਾਂ ਨੂੰ ਗੁੰਮਰਾਹ ਕਰਕੇ ਅਕਾਲੀ ਦਲ ਵਿੱਚ ਸ਼ਾਮਲ ਕਰ ਦਿੱਤਾ ਗਿਆ ਸੀ। ਅੱਜ ਇਨ੍ਹਾਂ ਦੀ ਘਰ ਵਾਪਸੀ ਹੋ ਗਈ ਹੈ। ਸ੍ਰੀ ਜਲਾਲਪੁਰ ਨੇ ਆਖਿਆ ਕਿ ਕਾਂਗਰਸ ਸਰਕਾਰ ਵੱਲੋਂ ਹਲਕੇ ਵਿੱਚ ਕਰਵਾਏ ਗਏ ਸਰਬਪੱਖੀ ਵਿਕਾਸ ਤੇ ਆਮ ਲੋਕਾਂ ਦੀ ਹੋ ਰਹੀ ਸੁਣਵਾਈ ਸਦਕਾ ਹੋਰ ਅਕਾਲੀ ਦਲ ਸਮੇਤ ਹੋਰਨਾ ਪਾਰਟੀਆਂ ਦੇ ਵਰਕਰਾ ਧੜਾਧੜ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਗਡਰੀਆ ਬਰਾਦਰੀ ਦੇ ਪ੍ਰਧਾਨ ਰਾਮਸ਼ਰਨ, ਹਾਕਮ ਸਿੰਘ, ਕੇਸਰ ਸਿੰਘ, ਪੰਚ ਬਚਿੱਤਰ ਸਿੰਘ, ਅਮਰੀਕ ਸਿੰਘ ਤੇ ਦਰਬਾਰਾ ਸਿੰਘ ਵੀ ਹਾਜ਼ਰ ਸਨ।