ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 21 ਜਨਵਰੀ
ਪਿੰਡ ਸੈਦਖੇੜੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਲਾਲ ਘਨੌਰ ਨੂੰ ਪਿੰਡ ਵਾਸੀਆਂ ਵੱਲੋਂ ਮਿਲਕ ਕੇਕ ਨਾਲ ਤੋਲਿਆ ਗਿਆ। ਇਸ ਤੋਂ ਪਹਿਲਾਂ ਕੀਤੇ ਇਕੱਠ ਵਿੱਚ ਬੁਲਾਰਿਆਂ ਕਿਹਾ ਕਿ ਪਿਛਲੇ 70 ਸਾਲਾਂ ਤੋਂ ਪੰਜਾਬ ਦੀ ਸੱਤਾ ’ਤੇ ਕਾਬਜ਼ ਰਹੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਸਿਰ ਕਰਜ਼ੇ ਦੀ ਪੰਡ ਭਾਰੀ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਨੌਜਵਾਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਵਿਦੇਸ਼ਾਂ ਵਿੱਚ ਜਾ ਰਹੇ ਹੈ। ਗੁਰਲਾਲ ਘਨੌਰ ਦਾ ਪੰਡਾਲ ਵਿੱਚ ਪਹੁੰਚਣ ’ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ। ਪ੍ਰਬੰਧਕਾਂ ਨੇ ਸ੍ਰੀ ਘਨੌਰ ਨੂੰ ਸਿਰੋਪਾ ਭੇਟ ਕਰ ਕੇ ਸਨਮਾਨਤ ਕੀਤਾ। ਇਸ ਮੌਕੇ ਸ੍ਰੀ ਘਨੌਰ ਨੇ ਕਿਹਾ ਕਿ ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਲੋਕਾਂ ਨੇ ਆਪਣੇ ਮੁੱਖ ਮੰਤਰੀ ਦਾ ਚਿਹਰਾ ਚੁਣਿਆ ਹੈ।