ਖੇਤਰੀ ਪ੍ਰਤੀਨਿਧ
ਪਟਿਆਲਾ, 6 ਦਸੰਬਰ
ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਸੂਬਾਈ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ‘ਆਪ’ ਦੇ ਸੂਬਾਈ ਬੁਲਾਰੇ ਇੰਦਰਜੀਤ ਸਿੰਘ ਸੰਧੂ ਸਮੇਤ ਅਜਿਹੇ ਹੋਰ ਸਰਕਾਰੀ ਅਹੁਦੇ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੇ ਅੱਜ ਇਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਕਾਲੀ ਮਾਤਾ ਮੰਦਰ ਸਮੇਤ ਪੀਰ ਰੋਡੇ ਸ਼ਾਹ ਦੀ ਦਰਗਾਹ ਵਿਖੇ ਮੱਥਾ ਟੇਕਿਆ। ਇਨ੍ਹਾਂ ਸਰਕਾਰੀ ਪ੍ਰਤੀਨਿਧਾਂ ’ਚ ਪੰਜਾਬ ਸਟੇਟ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਸੂਬਾਈ ਵਾਈਸ ਚੇਅਰਮੈਨ ਇੰਦਰਜੀਤ ਸੰਧੂ ਸਮੇਤ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਪ੍ਰਵੀਨ ਛਾਬੜਾ ਤੇ ਇਸੇ ਅਦਾਰੇ ਦੇ ਸੂਬਾਈ ਡਾਇਰੈਕਟਰ ਤੇਜਿੰਦਰ ਮਹਿਤਾ, ਪੰਜਾਬ ਐਗਰੀ ਐਕਸਪੋਰਸਟ ਕਾਰਪੋਰੇਸ਼ਨ ਪੰਜਾਬ ਦੇ ਡਾਇਰੈਕਟਰ ਜਰਨੈਲ ਮਨੂੰ, ਹੈਲਥ ਕਾਰਪੋਰੇਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ, ਐੱਸ ਐਸ ਬੋਰਡ ਪੰਜਾਬ ਦੇ ਮੈਂਬਰ ਗੁੰਜਨ ਚੱਢਾ, ਲੇਬਰ ਬੋਰਡ ਪੰੰਜਾਬ ਦੇ ਮੈਂਬਰ ਰਾਮ ਈਸ਼ਰ ਸਿੰਘ ਭਗਤ ਅਤੇ ਵਕਫ਼ ਬੋਰਡ ਪੰਜਾਬ ਦੇ ਮੈਂਬਰ ਬਹਾਦੁਰ ਖਾਨ ਸ਼ੁਤਰਾਣਾ ਆਦਿ ਸ਼ਾਮਲ ਸਨ, ਜਿਨ੍ਹਾਂ ਆਗੂਆਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ।