ਪੱਤਰ ਪ੍ਰੇਰਕ
ਦੇਵੀਗੜ੍ਹ, 17 ਨਵੰਬਰ
ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਦੌਰਾਨ ਜਿੱਥੇ ਹਲਕਾ ਸਨੌਕ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਆਪਣੀ ਟੀਮ ਸਮੇਤ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਅੱਜ ਹਲਕਾ ਗਿੱਦੜਬਾਹਾ ਵਿੱਚ ਚੋਣ ਪ੍ਰਚਾਰ ਦੌਰਾਨ ਵਿਧਾਇਕ ਪਠਾਣਮਾਜਰਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਸਨੌਰ ਤੋਂ ਪਹੁੰਚੀਆਂ ਟੀਮਾਂ ਦੀ ਡਿਊਟੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੈ ਨਾਲ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਹੋਰ ਹੋਰ ਤੇਜ਼ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਡਿਊਟੀਆਂ ਲਾਈਆਂ ਗਈਆਂ। ਇਨ੍ਹਾਂ ਟੀਮਾਂ ਵੱਲੋਂ ਗਿੱਦੜਬਾਹਾ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਜਾ ਕੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਹਲਕਾ ਗਿੱਦੜਬਾਹਾ ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਨਾਲ ਹੈ, ਕਿਉਂਕਿ ਲੋਕ ਸਮਝ ਚੁੱਕੇ ਹਨ ਕਿ ਸਰਕਾਰ ਵਿੱਚ ਹਿੱਸੇਦਾਰੀ ਬਣਾਉਣ ਲਈ ਡਿੰਪੀ ਢਿੱਲੋਂ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ।