ਖੇਤਰੀ ਪ੍ਰਤੀਨਿਧ
ਪਟਿਆਲਾ, 4 ਜੁਲਾਈ
ਅਨਾਜ ਮੰਡੀ ਦੀ ਪੁਲੀਸ ਨੇ ਇਕ ਵਿਅਕਤੀ ਨੂੰ ਦੋ ਪਿਸਤੌਲਾਂ ਅਤੇ ਸੱਤ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਪਟਿਆਲਾ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਇਸ ਮੁਲਜ਼ਮ ਦੀ ਪਛਾਣ ਰਾਘਵ ਸ਼ਰਮਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਲਹਿਲ ਕਲੋਨੀ ਪਟਿਆਲਾ ਵਜੋਂ ਹੋਈ। ਇਲਾਕੇ ਦੇ ਡੀਐੱਸਪੀ ਸਿਟੀ -2 ਮੋਹਿਤ ਅਗਰਵਾਲ ਦਾ ਕਹਿਣਾ ਸੀ ਕਿ ਮੁਲਜ਼ਮ ਖ਼ਿਲਾਫ਼ ਥਾਣਾ ਅਨਾਜ ਮੰਡੀ ਪਟਿਆਲਾ ਵਿੱਚ ਐੱਫਆਈਆਰ ਨੰਬਰ ਸੌ ਦੇ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ।
ਥਾਣਾ ਅਨਾਜ ਮੰਡੀ ਦੇ ਐੱਸਐੱਚਓ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ ਪੁਲੀਸ ਰਿਮਾਂਡ ਲਿਆ ਜਾ ਰਿਹਾ ਹੈ।