ਪੱਤਰ ਪ੍ਰੇਰਕ
ਰਾਜਪੁਰਾ, 10 ਜੁਲਾਈ
ਇਥੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ , ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਭੁਪਿੰਦਰ ਸੈਣੀ ਅਤੇ ਵਪਾਰ ਮੰਡਲ ਦੇ ਪ੍ਰਧਾਨ ਨਰਿੰਦਰ ਸੋਨੀ ਦੀ ਅਗਵਾਈ ਵਿੱਚ ਇੱਕ ਵਫਦ ਨੇ ਜ਼ਿਲ੍ਹਾ ਪੁਲੀਸ ਮੁਖੀ ਪਟਿਆਲਾ ਨੂੰ ਮੰਗ ਪੱਤਰ ਸੌਂਪ ਕੇ ਇਥੋਂ ਦੇ ਇੱਕ ਵੈਬ ਚੈਨਲ ਦੇ ਪੱਤਰਕਾਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮਾਮਲੇ ਦੀ ਜਾਂਚ ਕਰਵਾ ਕੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ ਅਤੇ ਕੌਂਸਲਰ ਜਗਨੰਦਨ ਗੁਪਤਾ ਨੇ ਦੱਸਿਆ ਕਿ ਇਸ ਮਾਮਲੇ ’ਚ ਉਚ ਪੱਧਰੀ ਜਾਂਚ ਕਰਵਾ ਕੇ ਇਸ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।