ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ
ਪੱਤਰ ਪ੍ਰੇਰਕ
ਰਾਜਪੁਰਾ, 14 ਸਤੰਬਰ
ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਰਾਜਪੁਰਾ ਦੇ ਇੱਕ ਵਫਦ ਨੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧਮੌਲੀ ਦੀ ਅਗਵਾਈ ਵਿੱਚ ਐਸ.ਡੀ.ਐਮ ਖੁਸ਼ਦਿਲ ਸਿੰਘ ਸੰਧੂ ਨੂੰ ਮੰਗ ਪੱਤਰ ਸੌਂਪ ਕੇ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਦੇ ਮਾਮਲੇ ਵਿੱਚ ਕੀਤੀਆਂ ਜਾ ਰਹੀਆਂ ਮਨਮਾਨੀਆਂ ਰੋਕਣ ਦੀ ਮੰਗ ਕੀਤੀ ਹੈ। ਇਸ ਵਫਦ ਵਿੱਚ ਸੁਰਿੰਦਰ ਸਿੰਘ ਬੰਟੀ ਖਾਨਪੁਰ, ਸ਼ਿਵ ਕੁਮਾਰ ਭੂਰਾ, ਦੀਪਕ ਕੁਮਾਰ, ਨੇਹਾ, ਭਾਵਨਾ ਅਤੇ ਰਿਤੂ ਆਦਿ ਸ਼ਾਮਿਲ ਸਨ। ਉਨ੍ਹਾਂ ਮੰਗ ਪੱਤਰ ਸੌਂਪ ਕੇ ਜਾਣੂ ਕਰਵਾਇਆ ਕਿ ਇਥੋਂ ਦੇ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਤੋਂ ਵਾਧੂ ਫੀਸਾਂ ਵਸੂਲੀਆਂ ਜਾ ਰਹੀਆਂ ਹਨ ਅਤੇ ਫੀਸ ਦੀ ਅਦਾਇਗੀ ਵਿੱਚ ਦੇਰੀ ਹੋਣ ’ਤੇ ਬੱਚਿਆਂ ਨੂੰ ਪੇਪਰਾਂ ਵਿੱਚ ਨਾ ਬੈਠਣ ਲਈ ਧਮਕਾਇਆ ਜਾ ਰਿਹਾ ਹੈ ਜਿਸ ਕਾਰਨ ਮਾਪਿਆਂ ਵਿੱਚ ਰੋਸ ਹੈ। ਵਫਦ ਨੇ ਐਸ.ਡੀ.ਐਮ ਤੋਂ ਮੰਗ ਕੀਤੀ ਕਿ ਬੇਨਿਯਮੀਆਂ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਐੱਸਡੀਐੱਮ ਨੂੰ ਮੰਗ ਪੱਤਰ ਦਿੰਦਾ ਹੋਇਆ ਪੇਰੈਂਟਸ ਐਸੋਸੀਏਸ਼ਨ ਦਾ ਵਫਦ।-ਫੋਟੋ: ਮਰਦਾਂਪੁਰ