ਪੱਤਰ ਪ੍ਰੇਰਕ
ਦੇਵੀਗੜ੍ਹ, 4 ਦਸੰਬਰ
ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਰੈੱਡ ਰਿਬਨ ਕਲੱਬ ਅਤੇ ਐੱਨ.ਐੱਸ.ਐੱਸ. ਵਿਭਾਗ ਵਲੋਂ ਡਾ. ਜਤਿੰਦਰ ਸਿੰਘ ਅਤੇ ਪ੍ਰੋਗਰਾਮ ਅਫ਼ਸਰ ਪ੍ਰੋ. ਵਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਕਲੱਸਟਰ ਮੁਖੀ ਯਾਦਵਿੰਦਰ ਸਿੰਘ ਵਿਰਕ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਏਡਜ਼ ਦੇ ਕਾਰਨਾਂ, ਰੋਕਥਾਮ, ਟੈਸਟਾਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਹਰਦੀਪ ਸਿੰਘ ਨੇ ਕਿਹਾ ਏਡਜ਼ ਵਰਗੀਆਂ ਬਿਮਾਰੀਆਂ ਪ੍ਰਤੀ ਜਾਗਰੂਕਤਾ ਹੋਣਾ ਲਾਜ਼ਮੀ ਹੈ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਤ ਵੀ ਕੀਤਾ ਗਿਆ।
ਧੂਰੀ (ਖੇਤਰੀ ਪ੍ਰਤੀਨਿਧ): ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਰੈੱਡ ਰਿਬਨ ਕਲੱਬ ਵੱਲੋਂ ਐੱਨ.ਐੱਸ.ਐੱਸ. ਵਿਭਾਗ ਦੇ ਸਹਿਯੋਗ ਨਾਲ ਏਡਜ਼ ਦੀ ਰੋਕਥਾਮ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੇਂਟ ਸੋਲਜਰ ਪਬਲਿਕ ਸਕੂਲ ਕੱਟੂ ਵਾਲੀਆਂ ਤੋਂ ਐੱਮ.ਡੀ. ਜਸਵੰਤ ਸਿੰਘ ਭੱਠਲ ਨੇ ਮੁੱਖ ਬੁਲਾਰੇ ਦੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਣਕਾਰੀ ਦਿੱਤੀ।
ਸੁਨਾਮ ਊਧਮ ਸਿੰਘ ਵਾਲਾ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ ਰੇਖ ਵਿੱਚ ਵਿਸ਼ਵ ਏਡਜ਼ ਦਿਵਸ ਮੌਕੇ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਣਕਾਰੀ ਦਿੱਤੀ।
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਬਾਬਾ ਪਰਮਾਨੰਦ ਕੰਨਿਆ ਮਹਾਂ ਵਿਦਿਆਲਿਆ ਜਖੇਪਲ ਵਿਖੇ ਪ੍ਰਿੰਸੀਪਲ ਡਾ. ਉਂਕਾਰ ਸਿੰਘ ਅਤੇ ਸਕੂਲ ਪ੍ਰਿੰਸੀਪਲ ਦਰਸ਼ਨ ਖਾਨ ਦੇ ਸਹਿਯੋਗ ਸਦਕਾ ਏਡਜ਼ ਜਾਗਰੂਕਤਾ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਮਾਤਾ ਸੁੰਦਰੀ ਗਰਲਜ਼ ਯੂਨੀਵਰਸਿਟੀ ਕਾਲਜ ਮਾਨਸਾ ਤੋਂ ਡਾਕਟਰ ਜਸਪਾਲ ਸਿੰਘ ਨੇ ਸ਼ਿਰਕਤ ਕੀਤੀ।