ਖੇਤਰੀ ਪ੍ਰਤੀਨਿਧ
ਪਟਿਆਲਾ, 21 ਮਾਰਚ
ਪੰਜਾਬ ਸਰਕਾਰ ਵੱਲੋਂ ਸਾਲ 2019 ਦਾ ਝੋਨੇ ਦੀ ਆੜ੍ਹਤ ਅਤੇ ਮਜ਼ਦੂਰੀ ਦਾ ਬਣਦਾ ਡੇਢ ਸੌ ਕਰੋੜ ਦਾ ਬਕਾਇਆ ਜਾਰੀ ਨਾ ਕਰਨ ’ਤੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ 10 ਮਾਰਚ ਤੋਂ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਹੜਤਾਲ ਤੇ ਧਰਨੇ ਜਾਰੀ ਹਨ। ਅੱਜ ਇੱਥੇ ‘ਆੜ੍ਹਤੀ ਐਸੋਸੀਏਸ਼ਨ ਪੰਜਾਬ’ ਦੇ ਸੂਬਾਈ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਮਸਲੇ ਦੇ ਹੱਲ ਲਈ ਪੰਜਾਬ ਸਰਕਾਰ ਨੂੰ 20 ਮਾਰਚ ਤਕ ਦਿੱਤੇ ਗਏ ਅਲਟੀਮੇਟਮ ਦੀ ਸੀਮਾ ਖ਼ਤਮ ਹੋ ਚੁੱਕੀ ਹੈ, ਜਿਸ ਕਰਕੇ 22 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨਾ ਲਾਇਆ ਜਾਵੇਗਾ। ਉਧਰ, ਇਸੇ ਮਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 22 ਮਾਰਚ ਨੂੰ ਉੱਚ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ ਪਰ ਰਵਿੰਦਰ ਚੀਮਾ ਨੇ ਕਿਹਾ ਕਿ ਉਹ 22 ਨੂੰ ਧਰਨਾ ਜ਼ਰੂਰ ਦੇਣਗੇ। ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਧਰਨਾ ਜਾਰੀ ਰਹੇਗਾ।