ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 3 ਦਸੰਬਰ
ਥਾਣਾ ਸ਼ੰਭੂ ਦੀ ਪੁਲੀਸ ਵੱਲੋਂ ਕੌਮੀ ਸ਼ਾਹਰਾਹ ਅਥਾਰਟੀ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਹੇਠ ਸ਼ੰਭੂ ਬੈਰੀਅਰ ਤੋਂ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਦਲ (ਅ) ਦੇ ਕਿਸਾਨ ਵਿੰਗ ਦੇ ਆਗੂਆਂ ਲਖਵੀਰ ਸਿੰਘ ਸੌਂਟੀ, ਪ੍ਰੀਤਮ ਸਿੰਘ, ਜਸਪਾਲ ਸਿੰਘ, ਚਰਨ ਸਿੰਘ, ਸਰਬਜੀਤ ਸਿੰਘ ਅਤੇ ਹਰਬੰਸ ਸਿੰਘ ਨੂੰ ਅੱਜ ਰਾਜਪੁਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਕਿਸਾਨ ਕਾਰਕੁਨਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਕੌਮੀ ਸ਼ਾਹਰਾਹ ਅਥਾਰਟੀ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਕਿਸਾਨਾਂ ਨੇ ਅਥਾਰਟੀ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।