ਪੱਤਰ ਪ੍ਰੇਰਕ
ਦੇਵੀਗੜ੍ਹ, 5 ਅਕਤੂਬਰ
ਥਾਣਾ ਜੁਲਕਾਂ ਅਧੀਨ ਪਿੰਡ ਦੁੱਧਨਸਾਧਾਂ ਵਿਖੇ ਤਹਿਸੀਲ ਦੇ ਪਟਵਾਰਖਾਨੇ ਦੇ ਹਲਕਾ ਪਟਵਾਰੀ ਗੁਰਪ੍ਰੀਤ ਸਿੰਘ ਪੁੱਤਰ ਨਿਰੰਜਣ ਸਿੰਘ ਨੇ ਥਾਣਾ ਜੁਲਕਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਰਣਜੀਤ ਸਿੰਘ ਪੁੱਤਰ ਬਾਬੂ ਸਿੰਘ ਵਾਸੀ ਸਲੇਮਪੁਰ ਵਾਲੀਆਂ ਨੇ ਉਸ ਦੇ ਦਫਤਰ ਵਿੱਚ ਵੜ ਕੇ ਉਸ ਨਾਲ ਗਾਲੀ ਗਲੋਚ ਕੀਤੀ ਅਤੇ ਕੁੱਟਮਾਰ ਕੀਤੀ। ਇਸ ਤੋਂ ਇਲਾਵਾ ਪਟਵਾਰੀ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਅਤੇ ਦਫਤਰ ਦੇ ਰਿਕਾਰਡ ਵਿੱਚ ਛੇੜਛਾੜ ਕਰਕੇ ਰਿਕਾਰਡ ਵੀ ਪਾੜ ਦਿੱਤਾ। ਇਸ ਸਬੰਧੀ ਥਾਣਾ ਜੁਲਕਾਂ ਵਿਖੇ ਰਣਜੀਤ ਸਿੰਘ ਪੁੱਤਰ ਬਾਬੂ ਸਿੰਘ ਦੇ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।