ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 14 ਮਾਰਚ
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਅੱਜ ਹਲਕਾ ਵਿਧਾਇਕ ਨੀਨਾ ਮਿੱਤਲ ਅਤੇ ਹਲਕਾ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸੂਬੇ ਵਿੱਚ ਹੋਈ ਹੂੰਝਾ ਫੇਰ ਜਿੱਤ ਦੀ ਵਧਾਈ ਦਿੱਤੀ। ਸ੍ਰੀਮਤੀ ਮਿੱਤਲ ਅਤੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਮਾਤਾ ਹਰਪਾਲ ਕੌਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਯੁੱਗ ਅਤੇ ਭ੍ਰਿਸ਼ਟ ਰਾਜਨੀਤੀ ਦਾ ਹੁਣ ਅੰਤ ਹੋ ਗਿਆ ਹੈ। ਅਸਲ ਵਿੱਚ ਹੁਣ ਲੋਕਾਂ ਨੇ ਲੋਕਾਂ ਦੀ ਅਤੇ ਲੋਕਾਂ ਲਈ ਸਰਕਾਰ ਨੂੰ ਚੁਣਿਆ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜੋ ਵਾਅਦੇ ਪਾਰਟੀ ਵੱਲੋਂ ਜਨਤਾ ਨਾਲ ਕੀਤੇ ਗਏ ਹਨ, ਉਨ੍ਹਾਂ ਨੂੰ ਹਰ ਹਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸ੍ਰੀਮਤੀ ਮਿੱਤਲ ਤੋਂ ਇਲਾਵਾ ਉਨ੍ਹਾਂ ਦੇ ਪੁੱਤਰ ਲਵਿਸ਼ ਮਿੱਤਲ, ਪ੍ਰਵੀਨ ਛਾਬੜਾ, ਅਮਰਿੰਦਰ ਮੀਰੀ, ਅਮਨ ਸੈਣੀ, ਮੇਜਰ ਚਨਾਲੀਆ ਅਤੇ ਹੋਰ ਵਰਕਰ ਮੌਜੂਦ ਸਨ।