ਪਾਤੜਾਂ
ਪਿੰਡ ਗੁਲਾਹੜ ਦੇ ਗੁਰਦੁਆਰਾ ਸਾਹਿਬ ਵਿੱਚ ਭਾਈ ਜੀਵਨ ਸਿੰਘ ਦਾ 363ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਰਾਗੀ ਤੇ ਢਾਡੀ ਜਤਿਆਂ ਨੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਸਮਾਗਮ ਵਿੱਚ ਪਹੁੰਚੇ ਲੋਕ ਆਗੂ ਡਾ. ਜਤਿੰਦਰ ਸਿੰਘ ਮੱਟੂ ਨੂੰ ਲੋਕ ਹੱਕਾਂ ਲਈ ਲਗਾਤਾਰ ਸੰਘਰਸ਼ ਕਰਨ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖ ਇਤਿਹਾਸਕਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਦੇ ਗਿਆਨੀ ਮਨਦੀਪ ਸਿੰਘ, ਬਾਬਾ ਜੱਗੀ ਪੰਧੇਰ, ਸਰਪੰਚ ਬੂਟਾ ਸਿੰਘ, ਸਾਹਿਬ ਸਿੰਘ, ਅੰਮ੍ਰਿਤਪਾਲ ਸਿੰਘ, ਦਲੇਰ ਸਿੰਘ, ਗੁਰਮੀਤ ਸਿੰਘ, ਮੁਖਤਿਆਰ ਸਿੰਘ ਤੇ ਗਿਆਨੀ ਰਛਪਾਲ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ