ਪਟਿਆਲਾ (ਖੇਤਰੀ ਪ੍ਰਤੀਨਿਧ): ਇੱਥੇ ਫੋਕਲ ਪੁਆਇੰਟ ਦੇ ਚੈਂਬਰ ਹਾਲ ਵਿੱਚ ਪਟਿਆਲਾ ਦੀਆਂ ਸਮੂਹ ਇੰਡਸਟਰੀਜ਼ ਐਸੋਸੀਏਸ਼ਨਾਂ ਨੇ ਐੱਨਜੀਓ ਨਿਸ਼ਚੈ ਦੇ ਸਹਿਯੋਗ ਨਾਲ ਥੈਲੇਸੀਮਿਕ ਬੱਚਿਆਂ ਲਈ ਖੂਨਦਾਨ ਕੈਂਪ ਲਗਾਇਆ। ਕੈਂਪ ਵਿੱਚ ਸਰਕਾਰੀ ਰਾਜਿੰਦਰਾ ਹਸਪਤਾਲ ਬਲੱਡ ਬੈਂਕ ਤੋਂ ਪੁੱਜੀ ਟੀਮ ਨੇ 86 ਯੂਨਿਟ ਖੂਨ ਇਕੱਤਰ ਕੀਤਾ। ਇਸ ਮੌਕੇ ਪਟਿਆਲਾ ਚੈਂਬਰ ਆਫ਼ ਇੰਡਸਟਰੀਜ਼ ਤੋਂ ਹਰਮਿੰਦਰ ਸਿੰਘ, ਅਸ਼ਵਨੀ ਗਰਗ, ਪਟਿਆਲਾ ਇੰਡਸਟਰੀਜ਼ ਐਸੋਸੀਏਸ਼ਨ ਤੋਂ ਪਰਵੇਸ਼ ਮੰਗਲਾ, ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਤੋਂ ਰੋਹਿਤ ਬਾਂਸਲ ਤੇ ਅਰੁਣ ਆਦਿ ਹਾਜ਼ਰ ਸਨ।