ਪੱਤਰ ਪ੍ਰੇਰਕ
ਦੇਵੀਗੜ੍ਹ, 9 ਮਈ
ਹਲਕਾ ਸਨੌਰ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ ਬਹੁਤ ਸਾਰੇ ਵਿਕਾਸ ਦੇ ਅਧੂਰੇ ਅਤੇ ਨਵੇਂ ਕੰਮ ਮੁਕੰਮਲ ਕਰ ਲਏ ਜਾਣਗੇ। ਹੈਰੀਮਾਨ ਨੇ ਦੱਸਿਆ ਕਿ ਪਿੰਡ ਸਿਰਕਪੜਾ, ਮਾੜੂ, ਹੜਾਨਾ ਅਤੇ ਹਸਨਪੁਰ ਕੰਬੋਆਂ ਦੇ ਲੋਕਾਂ ਦੀ ਜ਼ਰੂਰੀ ਮੰਗ ਹੈ ਕਿ ਇਨ੍ਹਾਂ ਪਿੰਡਾਂ ਨੇੜੇ ਘੱਗਰ ਦਰਿਆ ’ਤੇ ਬਣੇ ਪੁਲਾਂ ਦੀ ਹਾਲਤ ਨਾਜ਼ੁਕ ਹੈ, ਜਿਨ੍ਹਾਂ ਦੀ ਮੁਰੰਮਤ ਕਰਨੀ ਬਹੁਤ ਜ਼ਰੂਰੀ ਹੈ। ਹੈਰੀਮਾਨ ਨੇ ਦੱਸਿਆ ਕਿ ਇਸ ਕੰਮ ਲਈ ਗਰਾਂਟ ਮਨਜ਼ੂਰ ਕਰਵਾਈ ਗਈ ਹੈ ਅਤੇ ਬਰਸਾਤਾਂ ਤੋਂ ਪਹਿਲਾਂ ਮੁਰੰਮਤ ਕਰਵਾਈ ਜਾਵੇਗੀ।